ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਬੀਤੇ ਦਿਨੀਂ ਮਸਤੂਆਣਾ ਸਾਹਿਬ ਇਲਾਕੇ ਵਿਚ ਖਾਲਸਾ ਪੰਥ ਅਤੇ ਗੁਰ-ਸੰਗਤ ਦੀ ਸੇਵਾ ਵਿਚ ਵਿਚਰ ਰਹੇ ਜਥਿਆਂ ਦੇ ਨੁਮਾਇੰਦਿਆਂ ਅਤੇ ਸਖਸ਼ੀਅਤਾਂ ਨਾਲ ਇਕ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਅਤੇ ਗੁਰ-ਸੰਗਤ ਨੂੰ ਦਰਪੇਸ਼ ਮਸਲਿਆਂ ਬਾਰੇ ਅਹਿਮ ਵਿਚਾਰ ਵਟਾਂਦਰਾ ਹੋਇਆ। ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ…