ਜੁਝਾਰੂ ਪੰਥਕ ਸ਼ਖ਼ਸੀਅਤਾਂ ਨੇ ਅੱਜ ਇਕ ਲਿਖਤੀ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਫਿਰਕਾਪ੍ਰਸਤੀ, ਵਿਤਕਰੇਬਾਜ਼ੀ ਤੇ ਨਾਬਰਾਬਰੀ ’ਤੇ ਉਸਰੀ ਤੇ ਮਨੁਖਤਾ ਵਿੱਚ ਵੰਡੀਆਂ ਪਾਉਣ ਵਾਲੀ ਹਿੰਦੂਤਵੀ ਬਿਪਰੀ ਵਿਚਾਰਧਾਰਾ ਭਾਰਤੀ ਉਪਮਹਾਂਦੀਪ ਦੇ ਖਿੱਤੇ ਨੂੰ ਬਹੁਤ ਹੀ ਖ਼ਤਰਨਾਕ ਹਾਲਾਤ ਵੱਲ ਧੱਕ ਰਹੀ ਹੈ। ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ,…